ਤਰਨ ਤਾਰਨ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕਸਬਾ ਭਿੱਖੀਵਿੰਡ ਵਿਖੇ ਕਾਂਗਰਸ ਸਰਕਾਰ ਖਿਲਾਫ ਧਰਨਾ ਲਾਇਆ ਗਿਆ। ਇਹ ਧਰਨਾ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ 'ਚ ਲਾਇਆ ਗਿਆ। ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਨੇ ਇਸ ਧਰਨੇ 'ਚ ਸ਼ਾਮਲ ਹੋਏ। ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਨੂੰ ਉਨ੍ਹਾਂ ਦੇ ਝੂਠੇ ਵਾਅਦੇ ਯਾਦ ਕਰਵਾਉਣ ਲਈ ਇਹ ਧਰਨਾ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਲੋਕਾਂ ਨਾਲ ਵਾਅਦੇ ਤਾਂ ਕੀਤੇ, ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ।