ਸ੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ॥
![ETV Thumbnail thumbnail](https://etvbharatimages.akamaized.net/etvbharat/prod-images/320-214-11532579-957-11532579-1619342841971.jpg)
ਅੰਮ੍ਰਿਤਸਰ: ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦੇ ਜੋਤੀ ਜੋਤ ਦਿਵਸ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਕਿ ਗੁਰੂ ਘਰ ਆ ਕੇ ਸਾਰਿਆਂ ਦੀ ਫਰਿਆਦ ਪੁਰੀ ਹੁੰਦੀ ਹੈ। ਸੰਗਤਾਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਗੁਰੂ ਦੇ ਦਰਬਾਰ 'ਚ ਅਰਦਾਸ ਵੀ ਕੀਤੀ ਗਈ ਕਿ ਜਲਦ ਕੋਰੋਨਾ ਦੀ ਨਾਮੁਰਾਦ ਬਿਮਾਰੀ ਤੋਂ ਰਾਹਤ ਮਿਲੇ। ਇਸ ਦੇ ਨਾਲ ਹੀ ਸੰਗਤਾਂ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।