ਗੁਰਦਾਸਪੁਰ ’ਚ SSP ਨੇ ਰਵਾਨਾ ਕੀਤੀ ਨਸ਼ਾ ਜਾਗਰੂਕਤਾ ਵੈਨ

By

Published : Jun 5, 2021, 4:28 PM IST

thumbnail

ਗੁਰਦਾਸਪੁਰ: ਸੰਜੀਵਨੀ ਨਸ਼ਾ ਛੁਡਾਊ ਕੇਂਦਰ ਕਾਦੀਆਂ ਦੇ ਸਹਿਯੋਗ ਨਾਲ ਐਸਐਸਪੀ ਬਟਾਲਾ ਰਸ਼ਪਾਲ ਸਿੰਘ ਪੀਪੀਐਸ ਵਲੋਂ ਨਸ਼ਾ ਜਾਗਰੂਕਤਾ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਦੌਰਾਨ ਐਸਐਸਪੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਨਸ਼ਾ ਇੱਕ ਕੋਹੜ ਹੈ ਅਤੇ ਇਸ ਕੋਹੜ ਨੂੰ ਖ਼ਤਮ ਕਰਨਾ ਸਮਾਜ ਵਿਚਲੇ ਲੋਕਾਂ ਦੀ ਆਪਣੀ ਜਿੰਮੇਦਾਰੀ ਬਣਦੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਦੀ ਇਮੀਉਨਿਟੀ ਕਮਜ਼ੋਰ ਹੁੰਦੀ ਹੈ ਅਤੇ ਉਸਨੂੰ ਕੋਰੋਨਾ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੇ ਵੀ ਇਲਾਕੇ ’ਚ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਨੇੜੇ ਦੀ ਪੁਲਿਸ ਚੌਂਕੀ ਨੂੰ ਦਿੱਤੀ ਜਾ ਸਕਦੀ ਹੈ ਅਤੇ ਜਾਣਕਾਰੀ ਦੇਣ ਵਾਲੇ ਦੀ ਜਾਣਕਾਕੀ ਗੁਪਤ ਰੱਖੀ ਜਾਵੇਗੀ। ਇਸ ਦੌਰਾਨ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਵਿਚ ਡਾ. ਸੰਜੀਵ ਭੱਲਾ ਸਾਬਕਾ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਆਮ ਤੌਰ ’ਤੇ ਲੋਕਾਂ ਨੂੰ ਨਸ਼ੇ ਦੇ ਇਲਾਜ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਨੂੰ ਸਿਰਫ ਕੌਂਸਲਰ ਦੀ ਸਲਾਹ ਦੀ ਲੋੜ ਹੈ। ਸਹੀ ਸਲਾਹ ਅਤੇ ਦਵਾਈ ਨਾਲ ਨਸ਼ਾ ਛੱਡਿਆ ਜਾ ਸਕਦਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.