ਭਾਜਪਾ ਆਗੂ ਨੇ ਚੰਨੀ ਨੂੰ ਵਧਾਈ ਦਿੰਦਿਆਂ ਕਹੀਆਂ ਇਹ ਵੱਡੀਆਂ ਗੱਲਾਂ

By

Published : Sep 20, 2021, 5:14 PM IST

thumbnail

ਜਲੰਧਰ: ਭਾਰਤੀ ਜਨਤਾ ਪਾਰਟੀ (Bharatiya Janata Party Punjab) ਪੰਜਾਬ ਦੇ ਜਨਰਲ ਸੈਕਟਰੀ ਰਾਜੇਸ਼ ਬਾਘਾ ਵੱਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਵਾਲੇ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਜੋ ਕਾਂਗਰਸ ਪਾਰਟੀ ਵੱਲੋਂ ਦਲਿਤ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ ਉਹ ਬਹੁਤ ਵਧੀਆ ਕੰਮ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਕਾਂਗਰਸ ਮਾਮਿਲਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਵੱਲੋਂ 2022 ਦੀਆਂ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਦਲਣ ਦੇ ਦਿੱਤੇ ਬਿਆਨ ਉੱਪਰ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਕਿਹਾ ਉਨ੍ਹਾਂ ਤੋਂ ਸਾਰਿਆਂ ਬਹੁਤ ਉਮੀਦਾਂ ਹਨ ਪਰ ਜੇ ਉਨ੍ਹਾਂ ਕੰਮ ਨਾ ਕੀਤਾ ਤਾਂ ਉਨ੍ਹਾਂ ਦੀ ਵੀ ਭਾਜਪਾ ਦੇ ਵੱਲੋਂ ਵਿਰੋਧ ਕੀਤਾ ਜਾਵੇਗਾ। ਇਸਦੇ ਨਾਲ ਹੀ ਵਜੀਫਾ ਘੁਟਾਲਾ ਮਾਮਲੇ ਦੇ ਵਿੱਚ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.