ਪੰਜਾਬ ਦੇ ਇਸ ਜ਼ਿਲ੍ਹੇ ’ਚੋਂ ਮਿਲੀ ਬੰਬਨੂਮਾ ਚੀਜ਼, ਇਲਾਕੇ ’ਚ ਦਹਿਸ਼ਤ ਦਾ ਮਾਹੌਲ

By

Published : Apr 12, 2022, 10:39 AM IST

Updated : Feb 3, 2023, 8:22 PM IST

thumbnail

ਤਰਨਤਾਰਨ: ਕਸਬਾ ਭਿੱਖੀਵਿੰਡ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਖੇਮਕਰਨ ਰੋਡ ਪੈਟਰੋਲ ਪੰਪ ਨਜ਼ਦੀਕ ਬੰਬਨੂਮਾ ਚੀਜ਼ ਮਿਲੀ। ਇਸ ਸਬੰਧੀ ਸੂਚਨਾ ਮਿਲਦੇ ਹੀ ਭਿੱਖੀਵਿੰਡ ਦੀ ਪੁਲਿਸ ਵੱਲੋਂ ਤੁਰੰਤ ਹੀ ਬੰਬ ਸਕੂਐਂਡ ਦੀਆਂ ਟੀਮਾਂ ਨੂੰ ਬੁਲਾਇਆ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਂਸਟੇਬਲ ਅੰਗਰੇਜ਼ ਸਿੰਘ ਨੇ ਦੱਸਿਆ ਕਿ ਖੇਮਕਰਨ ਰੋਡ ਸੜਕ ਦੇ ਕਿਨਾਰੀ ਪਾਈਪ ਲਾਈਨ ਵਿਛਾਈ ਜਾ ਰਹੀ ਸੀ ਜਿਸ ਨੂੰ ਲੈ ਕੇ ਠੇਕੇਦਾਰ ਵੱਲੋਂ ਟੋਏ ਦੀ ਖੁਦਾਈ ਕਰਵਾਈ ਜਾ ਰਹੀ ਸੀ ਪਰ ਜਦੋਂ ਮਜ਼ਦੂਰਾਂ ਨੇ ਟੋਏ ਨੂੰ ਪੁੱਟਿਆ ਤਾਂ ਉਸ ਚੋਂ ਬੰਬਨੂਮਾ ਚੀਜ਼ ਮਿਲੀ। ਜਿਸ ਨੂੰ ਰਿਟਾਇਰ ਫੌਜੀ ਵੱਲੋਂ ਪਛਾਣ ਕਰਨ ਤੋਂ ਬਾਅਦ ਤੁਰੰਤ ਹੀ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਫਿਲਹਾਲ ਉਸ ਥਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Last Updated : Feb 3, 2023, 8:22 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.