ਸਰਹਿੰਦ ਵਿਖੇ ਸੜਕ ਹਾਦਸੇ ਵਿੱਚ ਦੋ ਦੀ ਮੌਤ, ਇੱਕ ਜਖਮੀ
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਰਹਿੰਦ ਦੇ ਮਾਧੋਪੁਰ ਚੌਂਕ ਨਜ਼ਦੀਕ ਵਾਪਰੇ ਸੜਕ ਹਾਦਸੇ ਵਿੱਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੋਟਰਸਾਇਕਲ ਸਵਾਰ ਨੌਜਵਾਨ ਸਰਹਿੰਦ ਤੋਂ ਮਾਧੋਪੁਰ ਚੌਂਕ ਵੱਲ ਜਾ ਰਹੇ ਸਨ ਤੇ ਮਾਧੋਪੁਰ ਚੌਂਕ ਨੂੰ ਜਾ ਰਹੇ ਸੀ ਕਿ ਰਸਤੇ ਵਿੱਚ ਉਨ੍ਹਾਂ ਦੀ ਸਿੱਧੀ ਟੱਕਰ ਪਟਿਆਲਾ ਤੋਂ ਲੁਧਿਆਣਾ ਜਾ ਰਹੀ ਇੱਕ ਬੱਸ ਨਾਲ ਹੋ ਗਈ। ਜਿਸ ਕਾਰਨ ਮੌਕੇ ਉੱਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਮਾਮਲੇ ਸਬੰਧੀ ਐਸਐਚਓ ਮੁਹੰਮਦ ਜ਼ਮੀਲ ਨੇ ਦੱਸਿਆ ਹੈ ਕਿ ਹਾਦਸੇ ਵਿੱਚ ਦੌ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿਸ ਨੂੰ ਸੈਕਟਰ 32 ਵਿਖੇ ਰੈਫਰ ਕਰ ਦਿੱਤਾ ਗਿਆ ਹੈ।