ਪੁਲਿਸ ਮੁਲਾਜ਼ਮ ਦੀ ਲਾਇਸੈਂਸੀ ਪਿਸਤੌਲ ਨਾਲ ਮਹਿਲਾ ਦੋਸਤ ਨੇ ਮਾਰੀ ਖੁਦ ਨੂੰ ਗੋਲੀ

By

Published : Sep 29, 2022, 4:55 PM IST

thumbnail

ਲੁਧਿਆਣਾ ਦੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮਹਿਲਾ ਦੋਸਤ ਨੇ ਖ਼ੁਦ ਨੂੰ ਗੋਲੀ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮ ਦੀ ਸ਼ਨਾਖਤ ਸੁਖਵਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਸ ਦੀ ਮਹਿਲਾ ਦੋਸਤ ਮਨਦੀਪ ਕੌਰ ਪ੍ਰੇਮ ਨਗਰ ਇਲਾਕੇ 'ਚ ਪੀ ਜੀ 'ਚ ਰਹਿੰਦੀ ਸੀ। ਜਾਣਕਾਰੀ ਮੁਤਾਬਕ ਦੋਵਾਂ ਵਿਚ ਕਿਸੇ ਗੱਲ ਨੂੰ ਲੈਕੇ ਤਕਰਾਰ ਹੋਈ ਜਿਸ ਤੋਂ ਬਾਅਦ ਮਹਿਲਾ ਨੇ ਖੁਦ ਨੂੰ ਮੁਲਾਜ਼ਮ ਦੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਲਈ। ਪੁਲਿਸ ਕਮਿਸ਼ਨਰ ਦੇ ਦੱਸਣ ਮੁਤਾਬਕ ਮਹਿਲਾ ਦੀ ਹਾਲਤ ਗੰਭੀਰ ਸੀ ਜਦੋਂ ਉਸ ਨੂੰ ਡੀਐਮਸੀ ਹਸਪਤਾਲ ਪਹੁੰਚਾਇਆ ਗਿਆ ਪਰ ਜਾਣਕਾਰੀ ਮੁਤਾਬਕ ਮਹਿਲਾ ਨੇ ਹਸਪਤਾਲ 'ਚ ਦਮ ਤੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗੋਲੀ ਪੁਲਿਸ ਮੁਲਾਜ਼ਮ ਦੀ ਪਿਸਤੌਲ ਨਾਲ ਹੀ ਚੱਲੀ ਹੈ, ਬਾਕੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੁਧਿਆਣਾ ਥਾਣਾ ਡਿਵੀਜ਼ਨ 8 ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਇਸ ਸਬੰਧੀ ਅਗਲੇਰੀ ਕਰਵਾਈ ਕੀਤੀ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.