ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਦੀ ਸਰਕਾਰ ਨੂੰ ਚਿਤਾਵਨੀ

By

Published : Oct 5, 2022, 10:46 AM IST

thumbnail

ਸੰਗਰੂਰ ਵਿਖੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਦੀ ਮਾਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸੂਬਾ ਆਂਗਨਵਾੜੀ ਯੂਨੀਅਨ ਦੀ ਪ੍ਰਧਾਨ ਉਸ਼ਾ ਰਾਣੀ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਜਿਵੇਂ ਕਿ ਮਾਣ ਭੱਤਾ ਮਕਾਨਾਂ ਦੇ ਕਿਰਾਏ ਤੋਂ ਇਲਾਵਾ ਹੋਰਨਾਂ ਕਈ ਮੰਗਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਸਰਕਾਰ ਖ਼ਿਲਾਫ਼ ਵਿਰੋਧ ਜਤਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੁਰਗਾ ਅਸ਼ਟਮੀ ਦੇ ਦਿਨ ਮਹਿਲਾਵਾਂ ਸੜਕਾਂ ਉੱਤੇ ਧਰਨੇ ਦੇਣ ਨੂੰ ਮਜਬੂਰ ਹਨ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ 14 ਤਰੀਕ ਨੂੰ ਸੰਗਰੂਰ ਵਿੱਚ ਸੀਐਮ ਮਾਨ ਖਿਲਾਫ਼ ਹੱਲਾ ਬੋਲ ਪ੍ਰਦਰਸ਼ਨ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.