ਸਿੱਧੂ ਮੂਸੇਵਾਲਾ ਕਤਲਕਾਂਡ: ਅੰਕਿਤ ਤੇ ਸਚਿਨ ਦੇ ਪੁਲਿਸ ਰਿਮਾਡ ਵਿੱਚ 5 ਦਿਨ ਦਾ ਵਾਧਾ

By

Published : Jul 23, 2022, 3:03 PM IST

thumbnail

ਮਾਨਸਾ: ਸਿੱਧੂ ਮੂਸੇ ਵਾਲਾ ਕਤਲ ਮਾਮਲੇ ਦੇ ਵਿੱਚ ਦਿੱਲੀ ਤੋਂ ਟ੍ਰਾਂਜਿਟ ਰਿਮਾਂਡ ’ਤੇ ਲਿਆਂਦੇ ਗਏ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਦਾ 8 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਦਾ ਸਿਵਲ ਹਸਪਤਾਲ ਵਿੱਚ ਪਹਿਲਾਂ ਮੈਡੀਕਲ ਕਰਵਾਇਆ ਜਿਸ ਤੋਂ ਬਾਅਦ ਉਨ੍ਹਾਂ ਕੋਰਟ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮਾਂ ਦੇ ਪੁਲਿਸ ਰਿਮਾਂਡ ਦੇ ਵਿੱਚ 5 ਦਿਨ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਹੁਣ 28 ਜੁਲਾਈ ਨੂੰ ਦੁਬਾਰਾ ਅੰਕਿਤ ਅਤੇ ਸਚਿਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.