ਪੁਲਿਸ ਨੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ 2 ਤਸਕਰ ਕੀਤੇ ਕਾਬੂ

By

Published : Jun 22, 2022, 9:43 AM IST

thumbnail

ਬਰਨਾਲਾ: ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਜਿੱਥੇ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਸਿਆਸੀ ਅਖਾੜਾ ਭਖਿਆ ਹੋਇਆ ਹੈ, ਉੱਥੇ ਬਰਨਾਲਾ ਪੁਲਿਸ ਵੱਲੋਂ ਇਸ ਦਰਮਿਆਨ ਨਸ਼ਿਆਂ ਵਿਰੁੱਧ ਵੱਡੀ ਪ੍ਰਾਪਤੀ ਹਾਸਲ ਕੀਤੀ ਗਈ ਹੈ। ਬਰਨਾਲਾ ਪੁਲਿਸ ਦੇ ਸੀ.ਆਈ.ਏ. ਸਟਾਫ਼ (Barnala police CIA Staff) ਨੇ 155100 ਨਸ਼ੀਲੇ ਕੈਪਸੂਲ, 3200 ਨਸ਼ੀਲੀਆਂ ਗੋਲੀਆਂ, 103000 ਰੁਪਏ ਨਸ਼ੀਲੇ ਪਦਾਰਥਾਂ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਪੁਲਿਸ ਨੇ ਨਸ਼ਾ ਤਸਕਰਾਂ (Drug smugglers) ਕੋਲੋਂ 1 ਕ੍ਰੇਟਾ ਗੱਡੀ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਬਰਨਾਲਾ ਦੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਮੁਖਬਰ ਦੇ ਅਧਾਰ 'ਤੇ ਮੈਡੀਕਲ ਸਟੋਰ ਚਲਾ ਰਹੇ 2 ਨਸ਼ਾ ਤਸਕਰਾਂ ਨੂੰ ਕਾਬੂ (2 smugglers arrested with drugs) ਕਰਕੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.