ਚਿੰਤਪੁਰਨੀ ਨੈਸ਼ਨਲ ਹਾਈਵੇਅ ਦੀ ਉਸਾਰੀ ਨੂੰ ਲੈਕੇ ਭਾਜਪਾ ਨੇ ਮਾਨ ਸਰਕਾਰ ਖ਼ਿਲਾਫ਼ ਬੂਟ ਪਾਲਿਸ਼ ਅਭਿਆਨ ਚਲਾਇਆ !
![ETV Thumbnail thumbnail](https://etvbharatimages.akamaized.net/etvbharat/prod-images/320-214-15912668-646-15912668-1658669851920.jpg)
ਹੁਸ਼ਿਆਰਪੁਰ: ਜ਼ਿਲ੍ਹੇ ਦੇ ਚਿੰਤਪੁਰਨੀ ਨੈਸ਼ਨਲ ਹਾਈਵੇ ਦੀ ਉਸਾਰੀ ਲਈ ਭਾਜਪਾ ਵੱਲੋਂ ਸੀਨੀਅਰ ਆਗੂ ਅਵਿਨਾਸ ਰਾਏ ਖੰਨਾ ਦੀ ਅਗਵਾਈ ’ਚ ਬੂਟ ਪਾਲਿਸ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਭਾਜਪਾ ਵੱਲੋਂ ਲੋਕਾਂ ਦੇ ਬੂਟ ਪਾਲਿਸ ਕਰਕੇ ਪੈਸੇ ਇਕੱਠੇ ਕੀਤੇ ਗਏ ਤੇ ਪ੍ਰਸ਼ਾਸਨ ਨੂੰ ਸੜਕ ਦੇ ਨਿਰਮਾਣ ਲਈ ਦਿੱਤੇ ਗਏ। ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਸੜਕ ਦਾ ਕੰਮ ਨਾ ਕਰਵਾਇਆ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਖੰਨਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਸਰਕਾਰ ਵੱਲੋਂ ਇਸ ਸੜਕ ਦੀ ਹਾਲਤ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਬਾਅਦ ਹੀ ਮਾਤਾ ਚਿੰਤਪੁਰਨੀ ਜੀ ਦੇ ਮੇਲੇ ਸ਼ੁਰੂ ਹੋਣ ਜਾ ਰਹੇ ਹਨ ਇਸਦੇ ਬਾਵਜੂਦ ਨਾਂ ਤਾਂ ਪ੍ਰਸ਼ਾਸਨ ਹੀ ਗੰਭੀਰ ਹੈ ਤੇ ਨਾ ਹੀ ਸਰਕਾਰ ਜਿਸ ਕਾਰਨ ਉਨ੍ਹਾਂ ਵਲੋਂ ਉਕਤ ਕਦਮ ਚੁੱਕਿਆ ਗਿਆ ਹੈ।