ਸੀਐੱਮ ਮਾਨ ਦੇ ਮਾਤਾ ਅਤੇ ਪਤਨੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ

By

Published : Sep 24, 2022, 5:31 PM IST

thumbnail

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਪਤਨੀ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਦਫ਼ਤਰ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਮੁੱਖ ਮੰਤਰੀ ਦੇ ਮਾਤਾ ਜੀ ਅਤੇ ਪਤਨੀ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਸੀਐੱਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਵਿਆਹ ਉਹ ਆਪਣੇ ਮਾਤਾ ਹਰਪਾਲ ਕੌਰ ਨਾਲ ਵਿਆਹ ਤੋਂ ਬਾਅਦ ਪਹਿਲੀ ਵਾਰ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਹਨ, ਜਦਕਿ ਉਹ ਵਿਆਹ ਤੋਂ ਪਹਿਲਾਂ ਵੀ ਕਈ ਵਾਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਰਹੇ ਹਨ। ਇਸ ਮੌਕੇ ਉੱਤੇ ਆਮ ਆਦਮੀ ਪਾਰਟੀ ਦੇ ਹਲਕਾ ਬੱਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਰਹੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.