ਨਵੀਂ ਮਾਈਨਿੰਗ ਪਾਲਿਸੀ ਤੋਂ ਭੜਕੇ ਕ੍ਰੈਸ਼ਰ ਮਾਲਕ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

By

Published : Sep 23, 2022, 5:47 PM IST

thumbnail

ਹੁਸ਼ਿਆਰਪੁਰ ਵਿੱਚ ਕ੍ਰੈਸ਼ਰ ਯੂਨੀਅਨ (Crashers Union) ਵੱਲੋਂ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਡੀਸੀ ਦਫਤਰ ਬਾਹਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ (Raised slogans against the government) ਕੀਤੀ। ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਦੇ ਨਾਂ ਇਕ ਮੰਗ ਪੱਤਰ ਭੇਜਿਆ ਅਤੇ ਕ੍ਰੈਸ਼ਰ ਨੀਤੀ ਨੂੰ ਵਾਪਿਸ ਲੈਣ (Request to withdraw the crasher policy) ਦੀ ਮੰਗ ਕੀਤੀ।ਗੱਲਬਾਤ ਦੌਰਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉਨ੍ਹਾਂ ਨੂੰ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਸਨ ਪਰੰਤੂ ਸਰਕਾਰ ਉਨ੍ਹਾਂ ਦੀਆਂ ਨੀਤੀਆਂ ਉੱਤੇ ਬਿਲਕੁਲ ਵੀ ਖਰਾ ਨਹੀਂ ਉਤਰੀ। ਜੋ ਪਾਲਿਸੀ ਸਰਕਾਰ ਵੱਲੋਂ ਲਿਆਂਦੀ ਗਈ ਐ ਉਹ ਕ੍ਰੈਸ਼ਰ ਮਾਲਕਾਂ ਨੂੰ ਤਬਾਹ ਕਰਨ ਵਾਲੀ ਹੈ। ਕਰੈਸ਼ਰ ਮਾਲਕਾਂ ਨੇ ਪੰਜਾਬ ਸਰਕਾਰ ਤੋਂ ਨਵੀਂ ਕਰੈਸ਼ਰ ਪਾਲਿਸੀ ਨੂੰ (Demand to change the new crash policy from the government) ਬਦਲਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਜੇ ਇਹ ਪਾਲਿਸੀ ਨਾ ਬਦਲੀ ਗਈ ਤਾਂ ਉਹ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.