ਡੀਸੀ ਦਫ਼ਤਰ ਦੇ 12 ਸਾਲਾਂ ਤੋਂ ਕੰਮ ਕਰਦੇ ਆਊਟਸੋਰਸ ਮੁਲਜ਼ਮਾਂ ਦੇ ਰੁਜ਼ਗਾਰ ’ਤੇ ਚੱਲਿਆ ਕੁਹਾੜਾ !
Published on: Aug 5, 2022, 6:50 PM IST

ਬਰਨਾਲਾ: ਡੀਸੀ ਦਫ਼ਤਰ ਬਰਨਾਲਾ ਵਿੱਚ ਪਿਛਲੇ 12 ਸਾਲਾਂ ਤੋਂ ਕੰਮ ਕਰ ਰਹੇ ਆਊਟਸੋਰਸਿੰਗ ਮੁਲਾਜ਼ਮਾਂ ਦੇ ਰੁਜ਼ਗਾਰ ’ਤੇ ਕੁਹਾੜਾ ਚੱਲਿਆ ਹੈ। ਐਸ.ਐਸ ਬੋਰਡ ਪੰਜਾਬ ਵੱਲੋਂ 26 ਨਵ-ਨਿਯੁਕਤ ਕਲਰਕਾਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਵਿਖੇ ਭੇਜਿਆ ਜਾ ਰਿਹਾ ਹੈ ਜਿਸ ਕਾਰਨ ਪਿਛਲੇ 12 ਸਾਲਾਂ ਤੋਂ ਆਊਟਸੋਰਸਿੰਗ ਵਿਧੀ ਤਹਿਤ ਭਰਤੀ ਕੀਤੇ ਗਏ 24 ਕਲਰਕਾਂ ਦੀ ਨੌਕਰੀ ਖ਼ਤਰੇ ਵਿੱਚ ਹੈ। ਇਸੇ ਦੇ ਰੋਸ ਵਿੱਚ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੀ ਅਗਵਾਈ ਹੇਠ ਸਮੂਹ ਮੁਲਾਜ਼ਮਾਂ ਵਲੋਂ ਕੰਮ ਬੰਦ ਕਰਕੇ ਡੀਸੀ ਦਫ਼ਤਰ ਬਰਨਾਲਾ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਦਿਨ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਨਵੀਂ ਭਰਤੀ ਕਰਨ ਦੀ ਗੱਲ ਕਰ ਰਹੀ ਹੈ, ਪਰ ਕੱਚੇ ਮੁਲਾਜ਼ਮਾਂ ਨੂੰ ਹਟਾ ਕੇ ਨਵੀਂ ਭਰਤੀ ਕੀਤੀ ਜਾ ਰਹੀ ਹੈ, ਜੋ ਕਿ ਸਰਾਸਰ ਗਲਤ ਹੈ। ਜੋ ਪਿਛਲੇ ਸਮੇਂ ਤੋਂ ਡੀਸੀ ਦਫ਼ਤਰ ਬਰਨਾਲਾ ਵਿੱਚ ਆਊਟਸੋਰਸਿੰਗ ਵਿਧੀ ਰਾਹੀਂ ਕੰਮ ਕਰ ਰਹੇ ਹਨ, ਉਨ੍ਹਾਂ ਦੀਆਂ ਨੌਕਰੀਆਂ ਬਹਾਲ ਕੀਤੀਆਂ ਜਾਣ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੱਧਰ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।
Loading...