ਬਿਜਲੀ ਕੱਟਾਂ ਤੋਂ ਅੱਕੇ ਕਿਸਾਨਾਂ ਨੇ ਐਕਸੀਅਨ ਦਫ਼ਤਰ ਨੂੰ ਪਾਇਆ ਘੇਰਾ

By

Published : Apr 30, 2022, 9:55 PM IST

thumbnail

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵੱਲੋਂ ਘਰੇਲੂ ਅਤੇ ਖੇਤੀ ਸੈਕਟਰ ਲਈ ਮਾੜੀ ਬਿਜਲੀ ਸਪਲਾਈ ਦੇ ਰੋਸ ਵਜੋਂ ਜ਼ਿਲ੍ਹਾ ਬਰਨਾਲਾ ਦੇ ਪਾਵਰਕਾਮ ਦਫਤਰ ਦਾ ਘਿਰਾਓ ਕੀਤਾ ਗਿਆ। ਬਰਨਾਲਾ ਦੇ ਹਲਕੇ ਮਹਿਲ ਕਲਾਂ ਬਲਾਕ ਦੇ ਕਿਸਾਨਾਂ ਨੇ ਬਰਨਾਲਾ ਪਾਵਰਕਾਮ ਦਫ਼ਤਰ ਦਾ ਘਿਰਾਓ ਕਰਕੇ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਘਿਰਾਓ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਔਰਤਾਂ ਨੇ ਕਿਹਾ ਕਿ ਪਿਛਲੇ 7 ਦਿਨਾਂ ਤੋਂ ਬਿਜਲੀ ਕੱਟ ਲੱਗ ਰਿਹਾ ਹੈ। ਇਸ ਦੌਰਾਨ ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਬਿਜਲੀ ਕੱਟਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਅਤੇ ਨਿਰਵਿਘਨ 24 ਘੰਟੇ ਬਿਜਲੀ ਨਾ ਦਿੱਤੀ ਗਈ ਤਾਂ ਜ਼ਿਲ੍ਹਾ ਪੱਧਰ ਉੱਤੇ ਸੜਕਾਂ ਉੱਤੇ ਉੱਤਰ ਕੇ ਪ੍ਰਦਰਸ਼ਨ ਕੀਤੇ ਜਾਣਗੇ। ਉਥੇ ਇਸ ਸਬੰਧੀ ਬਿਜਲੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗਗਨਦੀਪ ਸਿੰਘ ਨੇ ਦੱਸਿਆ ਕਿ ਜਲਦੀ ਹੀ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ। ਰੋਪੜ ਵਾਲਾ ਥਰਮਲ ਪਲਾਂਟ ਬੰਦ ਸੀ, ਜੋ ਅੱਜ ਸ਼ੁਰੂ ਹੋ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.