ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

By

Published : Jun 9, 2022, 1:50 PM IST

thumbnail

ਸ੍ਰੀ ਮੁਕਤਸਰ ਸਾਹਿਬ: ਪਿੰਡ ਲੁਬਾਣਿਆਂਵਾਲੀ 'ਚ ਕਿਸਾਨਾਂ ਵਲੋਂ ਰੋਡ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਇਕ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਬਿਜਲੀ ਚੌਵੀ ਘੰਟੇ ਦਿੱਤੀ ਜਾਵੇਗੀ ਪਰ ਹੁਣ ਸਿਰਫ਼ ਦਿਨ 'ਚ ਤਿੰਨ ਘੰਟੇ ਕਿਸਾਨਾਂ ਨੂੰ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਤਿੰਨ ਘੰਟੇ ਦੀ ਬਿਜਲੀ ਨਾਲ ਕਿਸਾਨਾਂ ਦਾ ਬੀਜ ਬਿਜਾਈ ਨਹੀਂ ਹੁੰਦੀ। ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਸਿੱਧੀ ਬਿਜਾਈ ਕੀਤੀ ਜਾਵੇ ਜੇ ਬਿਜਲੀ ਇੰਨੀ ਥੋੜ੍ਹੀ ਮਿਲੇਗੀ ਤਾਂ ਕਿਸਾਨ ਬਿਜਾਈ ਕਿਵੇਂ ਕਰੇਗਾ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਨਹਿਰਬੰਦੀ ਕੀਤੀ ਹੋਈ ਹੈ ਤੇ ਕਿਸਾਨਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ। ਸਾਡੇ ਏਰੀਏ ਦਾ ਪਾਣੀ ਵੀ ਸਹੀ ਨਾ ਹੋਣ ਕਾਰਨ ਸਾਨੂੰ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.