ਮੋਬਾਇਲ ਵਿੰਗ ਵੱਲੋਂ ਜੀਐੱਸਟੀ ਨੂੰ ਲੈ ਕੇ ਵੱਡਾ ਐਕਸ਼ਨ, ਦੋ ਬੱਸਾਂ ਦੀ ਕੀਤੀ ਚੈਕਿੰਗ

By

Published : Sep 30, 2022, 9:51 AM IST

thumbnail

ਬਠਿੰਡਾ ਵਿਖੇ ਤੜਕਸਾਰ ਹੀ ਮੋਬਾਇਲ ਵਿੰਗ ਵਲੋਂ ਜ਼ਿਲ੍ਹੇ ਦੇ ਬੱਸ ਸਟੈਂਡ ਨੇੜੇ ਰਾਤ ਸਮੇਂ ਚੱਲਣ ਵਾਲੀਆਂ ਬੱਸਾਂ ਤੇ ਵੱਡੀ ਕਾਰਵਾਈ ਕਰਦੇ ਹੋਏ ਦੋ ਬੱਸਾਂ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਇਨ੍ਹਾਂ ਬੱਸਾਂ ਵਿੱਚ ਆਏ ਮਾਲ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਇਸ ਸਬੰਧੀ ਮੋਬਾਇਲ ਵਿੰਗ ਦੇ ਇੰਚਾਰਜ ਈਟੀਓ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੋ ਬੱਸਾਂ ਹਿਰਾਸਤ ਵਿੱਚ ਲਈਆਂ ਗਈਆਂ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿਚ ਦੂਜੇ ਸੂਬਿਆਂ ਤੋਂ ਵੱਖ ਵੱਖ ਤਰ੍ਹਾਂ ਦਾ ਮਾਲ ਲਿਆਂਦਾ ਗਿਆ ਸੀ ਉਨ੍ਹਾਂ ਕਿਹਾ ਕਿ ਇਸ ਮਾਲ ਦੀ ਜਾਂਚ ਕੀਤੀ ਜਾ ਰਹੀ ਹੈ ਜੇਕਰ ਜੀਐਸਟੀ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਵੀ ਕੋਈ ਵੀ ਫਰਜੀ ਬਿੱਲ ਜਾਂ ਪੈਕਿੰਗ ਵਿੱਚ ਕਿਸੇ ਹੋਰ ਤਰ੍ਹਾਂ ਦਾ ਸਾਮਾਨ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮਾਲ ਮੰਗਵਾਉਣ ਵਾਲੀਆਂ ਫਰਮਾਂ ਦੀ ਵੀ ਜਾਂਚ ਕੀਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.