ਮੁਫ਼ਤ ਬਿਜਲੀ ਦੇ ਐਲਾਨ 'ਤੇ ਲੋਕਾਂ 'ਚ ਖੁਸ਼ੀ ਦੀ ਲਹਿਰ

By

Published : Apr 16, 2022, 1:15 PM IST

thumbnail

ਬਰਨਾਲਾ: ਭਗਵੰਤ ਮਾਨ ਦੀ ਸਰਕਾਰ ਨੇ ਅੱਜ 300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਕੀਤਾ ਹੈ। ਇਸ ਐਲਾਨ ਨਾਲ ਬਰਨਾਲਾ ਦੇ ਲੋਕ ਬਹੁਤ ਖੁਸ਼ ਹਨ। ਆਮ ਲੋਕਾਂ ਨੇ ਕਿਹਾ ਕਿ ਸਰਕਾਰ ਨੇ ਆਪਣਾ ਵਾਧਾ ਪੂਰਾ ਕੀਤਾ ਹੈ ਉਨ੍ਹਾਂ ਹਰ ਵਰਗ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਸਾਰੇ ਵਰਗਾਂ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ,ਇਸ ਐਲਾਨ ਤੋਂ ਬਾਅਦ ਲੋਕਾਂ ਦਾ ਸਰਕਾਰ 'ਤੇ ਵਿਸ਼ਵਾਸ ਹੋਰ ਪੱਕਾ ਹੋਇਆ ਹੈ। ਲੋਕਾਂ ਨੇ ਕਿਹਾ ਸਾਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਸਰਕਾਰ ਹੋਰ ਚੰਗਾ ਕੰਮ ਕਰੇਗੀ ਅਤੇ ਆਪਣੇ ਸਾਰੇ ਵਾਧੇ ਪੂਰੇ ਕਰੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.