ਸੀਐਮ ਭਗਵੰਤ ਮਾਨ ਵੱਲੋਂ ਲਏ ਗਏ ਫੈਸਲਿਆਂ ਤੋਂ ਲੋਕ ਸੰਤੁਸ਼ਟ: ਡਾ. ਹਰਮਿੰਦਰ ਬਖਸ਼ੀ

By

Published : May 14, 2022, 1:08 PM IST

thumbnail

ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿਖੇ ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਡਾ. ਹਰਮਿੰਦਰ ਸਿੰਘ ਬਖਸ਼ੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੱਗਭਗ 2 ਮਹੀਨੇ ਦੇ ਵਿੱਚ ਪੰਜਾਬ ਪੱਖੀ ਲਏ ਗਏ ਫੈਸਲਿਆਂ ਤੋਂ ਪੰਜਾਬ ਦੀ ਜਨਤਾ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਨਜਰ ਆ ਰਹੀ ਹੈ। ਡਾ. ਹਰਮਿੰਦਰ ਸਿੰਘ ਬਖਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਤੇ ਤਸਕਰਾਂ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਆਉਣ ਵਾਲੇ ਸਮੇਂ ਵਿੱਚ ਕਾਫ਼ੀ ਹੱਦ ਤੱਕ ਪੰਜਾਬ ਦੀ ਜਨਤਾ ਨੂੰ ਰਾਹਤ ਮਿਲੇਗੀ ਅਤੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਕਿਸੇ ਵੀ ਹਾਲਤ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਡਾ. ਹਰਮਿੰਦਰ ਸਿੰਘ ਬਖਸ਼ੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਵਿੱਚ ਪਾਣੀ ਦਾ ਜਮੀਨੀ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ ਜਿਸਦੇ ਲਈ ਸਾਨੂੰ ਸਾਰਿਆਂ ਨੂੰ ਆਪਣਾ ਵਡਮੁੱਲਾ ਯੋਗਦਾਨ ਪਾਉਣ ਦੀ ਜਰੂਰਤ ਹੈ, ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਕਿ ਆਉਣ ਵਾਲੀ ਪੀੜੀ ਲਈ ਅਸੀਂ ਪਾਣੀ ਬਚਾਕੇ ਰੱਖ ਸਕੀਏ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.