8 ਕੁਇੰਟਲ ਭੁੱਕੀ ਸਮੇਤ 4 ਮੁਲਜ਼ਮ ਗ੍ਰਿਫਤਾਰ

By

Published : Jul 24, 2022, 3:16 PM IST

thumbnail

ਸੰਗਰੂਰ: ਜ਼ਿਲ੍ਹੇ ਦੀ ਮੂਣਕ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਪਿਆਜ਼ਾਂ ਦੇ ਭਰੇ ਟਰੱਕ ' ਚੋਂ ਭਾਰੀ ਮਾਤਰਾ ਵਿੱਚ ਭੁੱਕੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਟਰੱਕ ਵਿੱਚੋਂ 8 ਕੁਇੰਟਲ ਭੁੱਕੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੇ 4 ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਬਾਹਰੀ ਸੂਬਿਆਂ ਤੋਂ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਸਨ ਜਿੰਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਫੜ੍ਹਿਆ ਗਿਆ ਹੈ। ਪੁਲਿਸ ਵੱਲੋਂ ਜਾਂਚ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.