ਪੁਲਿਸ ਨੇ ਖੂਹ ਤੋਂ ਸ਼ਰਾਬ ਦੀ ਚੱਲਦੀ ਭੱਠੀ ਸਮੇਤ ਇੱਕ ਵਿਅਕਤੀ ਕੀਤਾ ਗ੍ਰਿਫ਼ਤਾਰ

By

Published : Jun 9, 2022, 11:40 AM IST

thumbnail

ਜਲੰਧਰ: ਜ਼ਿਲ੍ਹੇ ਦੇ ਕਸਬਾ ਫਿਲੌਰ ਦੇ ਨੇੜੇ ਪਿੰਡ ਨਗਰ ’ਚ ਪੁਲਿਸ ਵੱਲੋਂ ਸ਼ਰਾਬ ਦੀ ਚੱਲਦੀ ਭੱਠੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼ਰਾਬ ਕੱਢਣ ਵਾਲਾ ਵਿਅਕਤੀ ਇੱਕ ਪ੍ਰਵਾਸੀ ਮਜ਼ਦੂਰ ਹੈ। ਉਹ ਖੂਹ ’ਤੇ 10-12 ਸਾਲਾਂ ਤੋਂ ਰਹਿ ਰਿਹਾ ਹੈ ਤੇ ਉਥੇ ਹੀ ਕੰਮ ਕਰਦਾ ਤੇ ਨਾਲ ਹੀ ਸ਼ਰਾਬ ਕੱਢਣ ਦਾ ਧੰਦਾ ਕਰਦਾ ਸੀ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਲਾਭ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸ਼ਰਾਬ ਦੀ ਚੱਲਦੀ ਭੱਠੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਿਸ ਕੋਲੋਂ 5 ਲੀਟਰ ਸ਼ਰਾਬ, ਤੇ 40 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਫਿਲਹਾਲ ਕਾਬੂ ਕੀਤੇ ਗਏ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.