CM ਮਾਨ ਦੇ ਵੋਟਿੰਗ ਦਾ ਸਮਾਂ ਵਧਾਉਣ ਦੇ ਬਿਆਨ 'ਤੇ ਕੇਵਲ ਢਿੱਲੋਂ ਨੇ ਚੁੱਕੇ ਵੱਡੇ ਸਵਾਲ
Published on: Jun 23, 2022, 5:13 PM IST

ਬਰਨਾਲਾ: ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਟਵੀਟ ਕਰਕੇ ਚੋਣ ਕਮਿਸ਼ਨ ਨੂੰ ਵੋਟ ਦਾ ਸਮਾਂ ਇੱਕ ਘੰਟਾ ਵਧਾਉਣ ਦੀ ਮੰਗ ਰੱਖੀ ਗਈ ਹੈ ਜਿਸਨੂੰ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਗਲਤ ਕਰਾਰ ਦਿੱਤਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੋਣ ਕਮਿਸ਼ਨ ਨਿਰਧਾਰਤ ਸਮੇਂ ਅਨੁਸਾਰ ਹੀ ਵੋਟ ਕਰਵਾਏ। ਉਨ੍ਹਾਂ ਕਿਹਾ ਕਿ ਸੀਐਮ ਦੇ ਟਵੀਟ ਤੋਂ ਜ਼ਾਹਰ ਹੋ ਰਿਹਾ ਹੈ ਆਮ ਆਦਮੀ ਪਾਰਟੀ ਨੂੰ ਜ਼ਿਮਨੀ ਚੋਣ ਵਿੱਚ ਆਪਣੀ ਹਾਰ ਸਪੱਸ਼ਟ ਦਿਖਾਈ ਦੇ ਰਹੀ ਹੈ ਜਿਸ ਕਰਕੇ ਸੀਐਮ ਮਾਨ ਵੋਟ ਪ੍ਰਕਿਰਿਆ ਇੱਕ ਘੰਟਾ ਵਧਾਉਣ ਦੀ ਗੱਲ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਘੰਟਾ ਵੋਟ ਪ੍ਰਕਿਰਿਆ ਵਧਾ ਕੇ ਆਮ ਆਦਮੀ ਪਾਰਟੀ ਆਪਣੀ ਪੰਜਾਬ ਵਿੱਚ ਸੱਤਾ ਦੇ ਦਬਾਅ ਨਾਲ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਸਕਦੀ ਹੈ, ਜਿਸ ਕਰਕੇ ਜਾਅਲੀ ਵੋਟਾਂ ਪਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕੇਵਲ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅਨੁਸਾਰ ਹੀ ਵੋਟਿੰਗ ਕਰਵਾਈ ਜਾਵੇ।
Loading...