ਮੁਹਾਲੀ ਧਮਾਕੇ ਤੋਂ ਬਾਅਦ ਪੰਜਾਬ 'ਚ ਸੁਰੱਖਿਆ ਸਖ਼ਤ

By

Published : May 11, 2022, 12:51 PM IST

thumbnail

ਗੁਰਦਾਸਪੁਰ: ਮੋਹਾਲੀ ਵਿੱਚ ਹੋਏ ਬੰਬ ਧਮਾਕੇ (Bomb blasts in Mohali) ਤੋਂ ਬਾਅਦ ਪੂਰੇ ਪੰਜਾਬ ਦੇ ਵਿੱਚ ਹਾਈ ਅਲਰਟ (High alert in Punjab) ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ ਅਭਿਆਨ (Checking campaign) ਚਲਾਇਆ। ਇਸ ਤਹਿਤ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੀ ਵੀ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਸਿਟੀ ਗੁਰਦਾਸਪੁਰ ਦੇ ਐੱਸ.ਐੱਚ.ਓ. ਗੁਰਮੀਤ ਸਿੰਘ ਨੇ ਕਿਹਾ ਕਿ ਹਾਈ ਅਲਰਟ ਦੇ ਚੱਲਦਿਆਂ ਸ਼ਹਿਰ ਵਿੱਚ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਹਨ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਫਿਰ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.