ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਨੇੜੇ ਰੇਲਵੇ ਫਾਟਕਾਂ ਕੋਲੋ ਮਿਲੀ ਲਾਸ਼
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਨੇੜੇ ਸਥਿਤ ਰੇਲਵੇ ਫਾਟਕਾਂ ਨੇੜੇ ਸੋਮਵਾਰ ਸ਼ਾਮ ਤੇਜ਼ਧਾਰ ਹਥਿਆਰ ਨਾਲ ਹਮਲੇ ਦਾ ਸ਼ਿਕਾਰ ਹੋਏ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈੈ। ਕਤਲ ਕਰਕੇ ਲਾਸ਼ ਕਿਸੇ ਨੇ ਫਾਟਕਾਂ ਨੇੜੇ ਸੁੱਟੀ ਜਾਪਦੀ ਹੈ। ਫ਼ਤਹਿਗੜ੍ਹ ਸਾਹਿਬ ਦੇ ਡੀਐੱਸਪੀ ਸੁਖਬੀਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਲਾਸ਼ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੋਰਚਰੀ ’ਚ ਰਖਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।