ਗੜ੍ਹਸ਼ੰਕਰ 'ਚ 'ਆਪ' ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ

By

Published : Feb 17, 2022, 7:14 PM IST

Updated : Feb 3, 2023, 8:17 PM IST

thumbnail

ਹੁਸ਼ਿਆਰਪੁਰ: ਪੰਜਾਬ ਦੇ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਚੋਣ ਜ਼ਾਬਤਾ ਲਗਾਇਆ ਹੋਇਆ ਹੈ ਤਾਂ ਕੀ ਵਿਧਾਨ ਸਭਾ ਚੋਣਾਂ ਸਹੀ ਸਲਾਮਤ ਹੋ ਸਕਣ। ਉੱਥੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਭੰਡਿਆਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਵੋਟਰਾਂ ਨੂੰ ਭਰਮਾਉਣ ਦੇ ਮਕਸਦ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਭੰਡਿਆਰ ਦੇ ਵਿੱਚ ਪੰਚਾਇਤ ਮੈਬਰਾਂ ਵੱਲੋਂ ਜੌਬ ਕਾਰਡ ਵੰਡੇ ਜਾ ਰਹੇ ਸਨ। ਜਿਨ੍ਹਾਂ ਦੇ ਲਿਫ਼ਾਫ਼ਿਆਂ ਦੇ ਉੱਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਫੋਟੋ ਲੱਗੀ ਹੋਈ ਸੀ। ਪਿੰਡ ਵਾਸੀਆਂ ਨੇ ਦੱਸਿਆ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਮੌਕੇ ਤੇ ਪੁੱਜੇ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਗੱਲ ਕਹੀ ਤਾਂ ਉਹ ਮੌਕੇ ਤੇ ਫਰਾਰ ਹੁੰਦੇ ਹੋਏ ਦਿਖਾਈ ਦਿੱਤੇ।

Last Updated : Feb 3, 2023, 8:17 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.